ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ ਅਨੇਕਾਂ ਅਧਿਕਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਕੀਤਾ ਜਾਵੇਗਾ ਸਨਮਾਨਿਤ

0
630

ਚੰਡੀਗੜ੍ਹ | ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।  

Punjab Police | TSS Cadre Recruitments


ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਸੀਨੀਅਰ ਪੁਲਿਸ ਸੁਪਰਡੰਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਓਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈ.ਪੀ.ਐਸ. ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।


ਜ਼ਿਕਰਯੋਗ ਹੈ ਕਿ ਜਿਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਅਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਅਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ।


ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।