<p><strong>ਚੰਡੀਗੜ੍ਹ&comma; 30 ਅਕਤੂਬਰ &vert;<&sol;strong> ਪੰਜਾਬ ਪੁਲਿਸ ਨਸ਼ਾ ਤਸਕਰਾਂ &&num;8216&semi;ਤੇ ਸਖ਼ਤ ਹੈ। ਇਸ ਸਾਲ ਹੁਣ ਤੱਕ ਪੁਲਿਸ ਨਸ਼ਾ ਤਸਕਰਾਂ ਦੀਆਂ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ ਹੈ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ &&num;8216&semi;ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 153 ਵੱਡੇ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।<&sol;p>&NewLine;<p>ਇਸ ਤੋਂ ਇਲਾਵਾ ਪੁਲਿਸ ਵੱਲੋਂ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ। ਜਦਕਿ ਅਵਤਾਰ ਸਿੰਘ ਤਾਰੀ ਜੋ ਕਿ ਇੱਕ ਵੱਡਾ ਨਸ਼ਾ ਤਸਕਰ ਹੈ। ਉਸ ਨੂੰ PITS-NDP ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਦੋ ਸਾਲਾਂ ਤੋਂ ਬਠਿੰਡਾ ਜੇਲ ਵਿਚ ਰੱਖਿਆ ਗਿਆ ਹੈ।<&sol;p>&NewLine;<p>ਡੀਜੀਪੀ ਨੇ ਦੱਸਿਆ ਕਿ ਇਸ ਸਾਲ 7686 ਐਨਡੀਪੀਐਸ ਨਾਲ ਸਬੰਧਤ ਐਫਆਈਆਰ ਅਤੇ 10524 ਗ੍ਰਿਫ਼ਤਾਰੀਆਂ ਹੋਈਆਂ ਹਨ। 2024 ਵਿਚ ਕੁੱਲ 790 ਕਿਲੋ ਹੈਰੋਇਨ&comma; 860 ਕਿਲੋ ਅਫੀਮ ਅਤੇ 36&comma;711 ਕਿਲੋ ਹੈਸ਼ੀਸ਼ ਸ਼ਾਮਲ ਹੈ। ਇਸ ਤੋਂ ਇਲਾਵਾ ਫਾਰਮਾਸਿਊਟੀਕਲ ਡਰੱਗਜ਼ ਦੀ ਦੁਰਵਰਤੋਂ ਵਿਚ ਸ਼ਾਮਲ ਨੈਟਵਰਕ ਖਾਸ ਤੌਰ &&num;8216&semi;ਤੇ ਜਿਹੜੇ ਹਿਮਾਚਲ ਪ੍ਰਦੇਸ਼&comma; ਉੱਤਰਾਖੰਡ ਅਤੇ ਗੁਜਰਾਤ ਨਾਲ ਜੁੜੇ ਹੋਏ ਹਨ&comma; ਦੀ ਪੰਜਾਬ ਵਿਚ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਖਤਮ ਕਰਨ ਲਈ ਜਾਂਚ ਕੀਤੀ ਗਈ ਹੈ।<&sol;p>&NewLine;<p>ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਇੱਕ ਅਤਿ ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ ANTF ਦਾ ਗਠਨ ਕੀਤਾ ਹੈ&comma; ਜਿਸ ਵਿਚ ਆਧੁਨਿਕ ਸਹੂਲਤਾਂ ਮੌਜੂਦ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;