ਆਉਣ ਵਾਲੇ ਦਿਨਾਂ ‘ਚ ਪੰਜਾਬ ਪੁਲਿਸ ਹੋਵੇਗੀ ਦੇਸ਼ ਦੀ ਸਭ ਤੋਂ ਵਧੀਆ ਪੁਲਿਸ : CM ਮਾਨ

0
316

ਚੰਡੀਗੜ੍ਹ| ਮੁੱਖ ਮੰਤਰੀ ਨੇ ਅੱਜ ਗ੍ਰਹਿ ਵਿਭਾਗ ਅੰਡਰ ਆਉਂਦੇ ਆਈਬੀ ਵਿਭਾਗ ਵਿਚ ਨਵ ਨਿਯੁਕਤ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਸੀਂ ਪੰਜਾਬ ਪੁਲਿਸ ਨੂੰ ਅੱਪਗ੍ਰੇਡ ਕਰ ਰਹੇ ਹਾਂ। ਇਸਦੇ ਲਈ ਅਸੀਂ ਗੂਗਲ ਦੀ ਟੀਮ ਨੂੰ ਪੰਜਾਬ ਸੱਦ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗੂਗਲ ਦੀ ਟੀਮ ਨਾਲ ਮਿਲ ਕੇ ਪੰਜਾਬ ਪੁਲਿਸ ਨੂੰ ਅੱਪਗ੍ਰੇਡ ਕਰਕੇ ਨੰਬਰ ਇਕ ਦੀ ਪੁਲਿਸ ਬਣਾ ਦਿਆਂਗੇ।

ਇਸ ਮੌਕੇ ਨਿਯੁਕਤੀ ਪੱਤਰ ਵੰਡਦਿਆਂ ਮੁੱਖ ਮੰਤਰੀ ਨੇ ਇਹ ਕਿਹਾ ਕਿ ਇਹ ਬਹੁਤ ਹੀ ਅਹਿਮ ਵਿਭਾਗ ਹੈ, ਭਾਵੇਂ ਇਹ ਪਰਦੇ ਪਿੱਛੇ ਰਹਿ ਕੇ ਕੰਮ ਕਰਦੇ ਹਨ ਪਰ ਉਨ੍ਹਾਂ ਦੀ ਅਹਿਮੀਅਤ ਅੱਜ ਦੇ ਸਮੇਂ ਵਿਚ ਬਹੁਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੀ ਵਾਰ ਸਿਵਲ ਤੋਂ ਪੁਲਿਸ ਵਿਚ ਭਰਤੀ ਕੀਤੀ ਜਾ ਰਹੀ ਹੈ।