<p><strong>ਅੰਮ੍ਰਿਤਸਰ&comma; 5 ਦਸੰਬਰ &vert;<&sol;strong> ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ &&num;8216&semi;ਚ ਸਫਲ ਰਹੀ। ਸ਼ੁਰੂਆਤੀ ਜਾਂਚ &&num;8216&semi;ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ &&num;8216&semi;ਚ ਵੀ ਵੰਡਿਆ ਜਾਣਾ ਸੀ।<&sol;p>&NewLine;<p>ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅਟਾਰੀ ਰੋਡ&comma; ਅੰਮ੍ਰਿਤਸਰ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜਿਓਂ ਕੀਤੀ ਗਈ। ਫਿਲਹਾਲ ਮਾਮਲਾ ਦਰਜ ਕਰ ਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।<&sol;p>&NewLine;<p>ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4&period;45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਲ ਸਮੁੱਚੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਜੜ੍ਹੋਂ ਪੁੱਟਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਆਪਣੇ ਬਿਆਨ ਵਿਚ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਨੈੱਟਵਰਕਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਏਗੀ। ਇਸ ਕਾਰਵਾਈ ਨੂੰ ਸੂਬੇ ਵਿਚ ਨਸ਼ਾ ਤਸਕਰਾਂ &&num;8216&semi;ਤੇ ਸਖ਼ਤ ਹਮਲਾ ਮੰਨਿਆ ਜਾ ਰਿਹਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;