ਪੰਜਾਬ : ਆਂਗਨਵਾੜੀ ਵਰਕਰਾਂ ਵਿਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ

0
542

ਚੰਡੀਗੜ. ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਉੱਤੇ ਵਿਭਾਗ ਨੇ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਸ ਦੀਆਂ ਸੂਚੀਆਂ ਵੈੱਬਸਾਈਟ ਉਤੇ ਪਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਕੁੱਝ ਦਿਨ ਪਹਿਲਾਂ ਇਕ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਆਂਗਨਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਤੇ ਮੁੱਦੇ ਹੱਲ ਕਰਨ ਲਈ ਆਖਿਆ ਸੀ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਕਰਨ ਦੀ ਮੰਗ ਲੰਮੇ ਸਮੇਂ ਤੋਂ ਚੱਲ ਰਹੀ ਸੀ, ਜਿਸਨੂੰ ਪੂਰਾ ਕਰਦਿਆਂ ਵਿਭਾਗ ਨੇ ਹੁਣ ਇਹ ਪ੍ਰਕਿਰਿਆ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ‘ਨਾਨ ਮਨਿਸਟਰੀਅਲ ਸੇਵਾ ਨਿਯਮ 2001’ ਅਨੁਸਾਰ ਕੀਤੀ ਜਾ ਰਹੀ ਇਸ ਤਰੱਕੀ ਲਈ ਯੋਗ ਪਾਏ ਗਏ ਉਮੀਦਵਾਰਾਂ ਦੀਆਂ ਸੂਚੀਆਂ ਕੈਟੇਗਰੀ ਵਾਈਜ਼ ਵਿਭਾਗ ਦੀ ਵੈੱਬਸਾਈਟ www.sswcd.punjab.gov.in ਉਤੇ ਪਾਈਆਂ ਗਈਆਂ ਹਨ। ਜੇ ਕਿਸੇ ਵਰਕਰ ਨੂੰ ਕਿਸੇ ਕੈਟੇਗਰੀ ਜਾਂ ਕੋਈ ਹੋਰ ਇਤਰਾਜ਼ ਹੈ ਜਾਂ ਕਿਸੇ ਦਾ ਨਾਂ ਸ਼ਾਮਲ ਹੋਣ ਤੋਂ ਰਹਿ ਗਿਆ ਹੈ, ਉਹ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੋਲ ਆਪਣੇ ਇਤਰਾਜ਼ ਜਾਂ ਨਾਮ 13 ਮਾਰਚ 2020 ਕੋਲ ਦਰਜ ਕਰਵਾ ਸਕਦੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਤਰੱਕੀ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਰਥਿਕ ਤੌਰ ਉਤੇ ਪਛੜੇ ਵਰਗ ਲਈ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।