<p><strong>ਚੰਡੀਗੜ੍ਹ&comma; 8 ਜਨਵਰੀ &vert;<&sol;strong> ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਅਤੇ ਠੰਡ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 2&period;7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।<&sol;p>&NewLine;<p>ਜਦਕਿ ਇਹ ਆਮ ਤਾਪਮਾਨ ਤੋਂ 3&period;1 ਡਿਗਰੀ ਹੇਠਾਂ ਆ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13&period;5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿਚ ਤਾਪਮਾਨ 15&period;1 ਡਿਗਰੀ ਦਰਜ ਕੀਤਾ ਗਿਆ ਹੈ&comma; ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਹਾਲਾਂਕਿ ਅਜੇ ਤੱਕ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।<&sol;p>&NewLine;<p>ਅੱਜ ਪਠਾਨਕੋਟ&comma; ਗੁਰਦਾਸਪੁਰ&comma; ਹੁਸ਼ਿਆਰਪੁਰ&comma; ਫ਼ਿਰੋਜ਼ਪੁਰ&comma; ਫ਼ਾਜ਼ਿਲਕਾ&comma; ਫ਼ਰੀਦਕੋਟ&comma; ਮੁਕਤਸਰ&comma; ਮੋਗਾ&comma; ਬਠਿੰਡਾ&comma; ਮਾਨਸਾ&comma; ਰੂਪਨਗਰ ਅਤੇ ਮੋਹਾਲੀ ਵਿਚ ਸੰਘਣੀ ਧੁੰਦ ਅਤੇ ਠੰਡ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ&comma; ਤਰਨਤਾਰਨ&comma; ਨਵਾਂਸ਼ਹਿਰ&comma; ਕਪੂਰਥਲਾ&comma; ਜਲੰਧਰ&comma; ਲੁਧਿਆਣਾ&comma; ਬਰਨਾਲਾ&comma; ਸੰਗਰੂਰ&comma; ਫਤਿਹਗੜ੍ਹ ਸਾਹਿਬ&comma; ਪਟਿਆਲਾ ਅਤੇ ਮਲੇਰਕੋਟਲਾ ਵਿਚ ਠੰਡ ਦੇ ਦਿਨਾਂ ਅਤੇ ਸੰਘਣੀ ਧੁੰਦ ਦਾ ਆਰੇਂਜ ਚੇਤਾਵਨੀ ਹੈ।<&sol;p>&NewLine;<p>ਵਿਭਾਗ ਨੇ ਇਸ ਮੌਸਮ ਵਿਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਹ ਵੀ ਸਪੱਸ਼ਟ ਤੌਰ &&num;8216&semi;ਤੇ ਕਿਹਾ ਗਿਆ ਹੈ ਕਿ ਜਦੋਂ ਤੱਕ ਕੋਈ ਐਮਰਜੈਂਸੀ ਨਾ ਹੋਵੇ ਘਰ ਤੋਂ ਬਾਹਰ ਨਾ ਨਿਕਲੋ ਅਤੇ ਆਪਣਾ ਚਿਹਰਾ ਢੱਕ ਕੇ ਰੱਖੋ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;