ਗੜ੍ਹਸ਼ੰਕਰ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ‘ਚ ਟਕਰਾਉਣ ਨਾਲ ਮੋਟਰਸਾਈਕਲ ਸਵਾਰ 2 ਦੀ ਮੌਤ

0
898

ਹੁਸ਼ਿਆਰਪੁਰ (ਅਮਰੀਕ ਕੁਮਾਰ) | ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਰੋਡ ‘ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਦੀ ਬੱਸ ਤੇ ਇਕ ਮੋਟਰਸਾਈਕਲ ਵਿੱਚ ਹੋਈ ਟੱਕਰ ‘ਚ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।

ਪਿੰਡ ਚੱਕ ਗੁਰੂ ਦੇ ਰਹਿਣ ਵਾਲੇ ਲਖਵੀਰ ਸਿੰਘ ਤੇ ਜਗਦੀਪ ਸਿੰਘ ਮੋਟਰਸਾਈਕਲ ‘ਤੇ ਗੜ੍ਹਸ਼ੰਕਰ ਤੋਂ ਪਿੰਡ ਨੂੰ ਜਾ ਰਹੇ ਸੀ। ਪਿੰਡ ਪਨਾਮ ਦੇ ਪੈਟਰੋਲ ਪੰਪ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਹੋ ਗਈ।

ਹਾਦਸੇ ‘ਚ ਦੋਵੇਂ ਨੌਜਵਾਨਾਂ ਦੇ ਮਾਰੇ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।