ਚੰਡੀਗੜ੍ਹ | ਪੰਜਾਬ ਨੂੰ ਜਲਦ ਹੀ ਨਵਾਂ ਡੀਜੀਪੀ ਮਿਲ ਸਕਦਾ ਹੈ। ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ। ਉਨ੍ਹਾਂ ਦੀ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।
ਉਹ 5 ਜੁਲਾਈ ਤੋਂ 2 ਮਹੀਨਿਆਂ ਦੀ ਛੁੱਟੀ ‘ਤੇ ਚਲੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਕਾਰਜਕਾਰੀ ਡੀਜੀਪੀ ਲਾਇਆ ਜਾ ਸਕਦਾ ਹੈ। ਇਸ ਦੌੜ ਵਿੱਚ ਡੀਜੀਪੀ ਸ਼ਰਦ ਸੱਤਿਆ ਚੌਹਾਨ ਤੇ ਸੰਜੀਵ ਕਾਲੜਾ ਦੇ ਨਾਂ ਵੀ ਚਰਚਾ ਵਿੱਚ ਹਨ। ਇਹ ਚਾਰ ਨਾਂ ਪੰਜਾਬ ਦੇ ਨਵੇਂ ਡੀਜੀਪੀ ਦੀ ਦੌੜ ਵਿੱਚ ਵੀ ਹਨ।
ਪੰਜਾਬ ਵਿਚ ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਭਾਵਰਾ ਤੋਂ ਨਾਖੁਸ਼ ਚੱਲ ਰਹੀ ਹੈ। ਪੰਜਾਬ ਦੇ ਡੀਜੀਪੀ ਹੁੰਦਿਆਂ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ‘ਤੇ ਰਾਕੇਟ ਹਮਲਾ ਤੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ। ਪੁਲਿਸ ਅਜੇ ਵੀ ਹੈੱਡਕੁਆਰਟਰ ਤੇ ਹਮਲਾ ਕਰਨ ਵਾਲੇ ਤੇ ਸਿੱਧੂ ਦੇ ਕਾਤਲਾਂ ਨੂੰ ਫੜ੍ਹਨ ਵਿਚ ਅਸਫ਼ਲ ਰਹੀ ਹੈ।