<p><strong>ਜਲੰਧਰ&comma; 25 ਨਵੰਬਰ &vert;<&sol;strong> ਫਿਲੌਰ ਦੀ ਅਦਾਲਤ ਨੇ ਮਾਡਲ ਤੋਂ ਪੰਜਾਬੀ ਅਦਾਕਾਰਾ ਬਣੀ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ ਹੈ। ਕੁਲਦੀਪ ਖੁਰਾਣਾ ਖ਼ਿਲਾਫ਼ ਪੰਜ ਮਹੀਨੇ ਪਹਿਲਾਂ ਗੁਰਾਇਆ ਵਿਚ ਐਮਪੀ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਾਤ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਕਰਨ ਅਤੇ ਦੁਰਵਿਵਹਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ&comma; ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ&comma; ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ ਭੇਜਣ ਦਾ ਫੈਸਲਾ ਸੁਣਾਇਆ ਸੀ। ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਸ ਨੇ ਕਿਹਾ ਕਿ ਉਸ ਨੂੰ ਡਿਊਟੀ ਦੌਰਾਨ ਗੜਬੜ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;<p>ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਉਹ ਦਫ਼ਤਰ ਛੱਡ ਕੇ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਦੂਜੇ ਪਾਸਿਓਂ ਕੁਲਦੀਪ ਖੁਰਾਣਾ ਆ ਗਿਆ ਅਤੇ ਗਾਲ੍ਹਾਂ ਕੱਢਣ ਲੱਗਾ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ। ਉਕਤ ਵੀਡੀਓ ਦੇ ਆਧਾਰ &&num;8216&semi;ਤੇ ਪੁਲਿਸ ਨੇ ਕੁਲਦੀਪ ਖੁਰਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;<p>ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਲੁਧਿਆਣਾ ਵਿਚ ਪੁਲਿਸ ਵੱਲੋਂ ਕਈ ਛਾਪੇ ਮਾਰੇ ਗਏ ਪਰ ਕੁਝ ਨਹੀਂ ਹੋਇਆ। ਕੱਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਉਸ ਦੇ ਘਰ ਆਇਆ ਹੈ।<&sol;p>&NewLine;<p>ਸੂਚਨਾ ਦੇ ਆਧਾਰ &&num;8216&semi;ਤੇ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ&comma; ਜਿਸ ਤੋਂ ਬਾਅਦ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਖੁਰਾਣਾ ਨੂੰ ਜੇਲ ਭੇਜ ਦਿੱਤਾ। ਖੁਰਾਣਾ ਨੂੰ ਪੁਲਿਸ ਨੇ ਕਪੂਰਥਲਾ ਜੇਲ ਵਿਚ ਰੱਖਿਆ ਹੋਇਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;