ਕੈਨੇਡਾ, 27 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਪੰਜਾਬੀ ਲੜਕੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਕਰੀਬ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਗਈ ਸੀ। ਮ੍ਰਿਤਕਾ ਲੜਕੀ ਮਾਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਸੀ। ਉਹ ਸਟੱਡੀ ਵੀਜ਼ੇ ‘ਤੇ ਵਿਦੇਸ਼ ਗਈ ਸੀ।
ਲੜਕੀ ਦੇ ਪਿਤਾ ਸਤਬੀਰ ਸਿੰਘ ਸੋਹੀ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਕੈਲਗਿਰੀ ਗਈ ਸੀ ਅਤੇ ਬੀਤੇ ਕੱਲ੍ਹ ਉਸ ਦੀ ਸਹੇਲੀ ਦਾ ਫੋਨ ਆਇਆ ਕਿ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)