ਇਟਲੀ ‘ਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਟਿਆਲਾ ਦਾ ਰਹਿਣ ਵਾਲਾ ਸੀ ਬਲਵਿੰਦਰ ਸਿੰਘ

0
1197

ਪਟਿਆਲਾ, 2 ਦਸੰਬਰ | ਇਟਲੀ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਇਟਲੀ ਵਿਚ ਮੌਤ ਹੋ ਗਈ। ਬਲਜਿੰਦਰ ਦੀ ਦਿਲ ਦੀ ਧੜਕਣ ਰੁਕ ਗਈ ਸੀ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ 42 ਸਾਲ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਸਮਾਣਾ ਦਾ ਰਹਿਣ ਵਾਲਾ ਸੀ।

ਬਲਵਿੰਦਰ ਦਾ ਸਸਕਾਰ, ਅੰਤਿਮ ਰਸਮਾਂ ਸਮਾਜ ਸੇਵੀ ਸੰਸਥਾ ਤੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤੇ ਪਰਿਵਾਰ ਦੀ ਸਹਿਮਤੀ ਨਾਲ ਇਟਲੀ ਵਿਚ ਹੀ ਕੀਤੀਆਂ ਜਾਣਗੀਆਂ। ਜਾਣਕਾਰੀ ਅਨੁਸਾਰ ਬਲਵਿੰਦਰ ਕੁਝ ਸਮਾਂ ਪਹਿਲਾਂ ਹੀ ਰੋਮ ਦੇ ਨਜ਼ਦੀਕ ਪੈਂਦੇ ਸ਼ਹਿਰ ਲਵੀਨੀਓ ਵਿਖੇ ਕੰਮਕਾਜ ਦੇ ਸਿਲਸਿਲੇ ਵਿਚ ਗਿਆ ਸੀ ਪਰ ਅਚਾਨਕ ਇਹ ਭਾਣਾ ਵਾਪਰ ਗਿਆ।

ਵੇਖੋ ਵੀਡੀਓ 

https://www.facebook.com/punjabibulletin/videos/749945263641299

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)