ਲੁਧਿਆਣਾ | ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿਚ ਵੈਂਟੀਲੇਟਰ ‘ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸੁਰਿੰਦਰ ਛਿੰਦਾ ਨੇ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਔਰੀਸਨ ਹਸਪਤਾਲ ਤੋਂ ਆਪ੍ਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਕਾਰਣ ਇਨਫੈਕਸ਼ਨ ਹੋ ਗਿਆ। ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਉਹ ਵੈਂਟੀਲੇਟਰ ‘ਤੇ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ