ਕੈਨੇਡਾ ‘ਚ ਪੰਜਾਬੀ ਕੁੜੀ ਨੂੰ ਮਿਲੀ ਰੂਹ ਕੰਬਾਊ ਮੌ/ਤ, ਸਦਮੇ ‘ਚ ਡੁੱਬਾ ਪਰਿਵਾਰ

0
280

ਜਲੰਧਰ, 21 ਅਕਤੂਬਰ | ਉੱਜਵਲ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਗਏ ਪੰਜਾਬ ਦੇ ਇਕ ਪਰਿਵਾਰ ‘ਤੇ ਉਸ ਦੁੱਖਾਂ ਦਾ ਪਹਾੜ ਟੁੱਟਿਆ ਗਈ ਜਦੋਂ ਵਾਲ ਮਾਰਟ ‘ਚ ਉਨ੍ਹਾਂ ਦੀ ਛੋਟੀ ਬੇਟੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰਸਿਮਰਨ ਕੌਰ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿਚ ਜਲੰਧਰ ਦੇ ਸੂਰਾਨਸੀ ਸਥਿਤ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਵਾਲ ਮਾਰਟ ਦੇ ਓਵਨ ‘ਚ ਸੜਨ ਕਾਰਨ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਮ੍ਰਿਤਕ ਗੁਰਸਿਮਰਨ ਕੌਰ ਦੇ ਚਾਚਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ 2 ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ ਗਿਆ ਸੀ। ਉਪਰੋਕਤ ਸਾਰੇ ਪੰਜਾਬ ਤੋਂ ਹੀ ਪੀਆਰ ਹੋ ਕੇ ਗਏ ਸੀ।। ਗੁਰਸਿਮਰਨ ਕੌਰ 12ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਆਪਣੀ ਮਾਂ ਨਾਲ ਵਾਲ ਮਾਰਟ ਵਿਚ ਕੰਮ ਕਰਦੀ ਸੀ। ਇਸ ਸ਼ਨੀਵਾਰ ਵੀ ਗੁਰਸਿਮਰਨ ਕੌਰ ਆਪਣੀ ਮਾਂ ਨਾਲ ਕੰਮ ‘ਤੇ ਗਈ ਹੋਈ ਸੀ। ਉਸ ਦੀ ਮਾਂ ਕੰਮ ਤੋਂ ਵਾਪਿਸ ਆਈ ਅਤੇ ਥੋੜ੍ਹੀ ਦੇਰ ਬਾਅਦ ਉਸ ਨੂੰ ਖਬਰ ਮਿਲੀ ਕਿ ਉਸ ਦੀ ਧੀ ਦੀ ਮੌਤ ਹੋ ਗਈ ਹੈ।

ਸਾਰਾ ਮਾਮਲਾ ਸ਼ੱਕੀ 
ਗੁਰਸਿਮਰਨ ਕੌਰ ਦੀ ਮੌਤ ਦਾ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਸਿਮਰਨ ਦੀ ਬੇਕਰੀ ਦੇ ਓਵਨ ‘ਚ ਸੜਨ ਕਾਰਨ ਮੌਤ ਹੋ ਗਈ ਪਰ ਪਰਿਵਾਰ ਦਾ ਕਹਿਣਾ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਓਵਨ ਨਹੀਂ ਚਲਾਇਆ ਜਾਂਦਾ। ਹੈਲੀਫੈਕਸ ਖੇਤਰੀ ਪੁਲਿਸ ਇਸ ਸਮੇਂ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ ਅਤੇ ਇਸ ਲਈ ਸਟੋਰ ਐਤਵਾਰ ਨੂੰ ਬੰਦ ਸੀ। ਪੁਲਿਸ ਵੱਲੋਂ ਪਰਿਵਾਰ ਨੂੰ ਵੀ ਸਟੋਰ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਸ ਸਮੇਂ ਹੋਰ ਜਾਣਕਾਰੀ ਸਾਂਝੀ ਕਰਨ ਵਿਚ ਅਸਮਰੱਥ ਹਾਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)