ਮਾਸੀ ਬਣੀ ਪੰਜਾਬੀ ਇੰਡਸਟਰੀ ਦੀ ਕੁਈਨ ਨੀਰੂ ਬਾਜਵਾ, ਭੈਣ ਰੁਬੀਨਾ ਨੇ ਦਿੱਤਾ ਪੁੱਤਰ ਨੂੰ ਜਨਮ

0
252

ਚੰਡੀਗੜ੍ਹ, 15 ਨਵੰਬਰ | ਪੰਜਾਬੀ ਫ਼ਿਲਮ ਇੰਡਸਟਰੀ ਦੀ ਕੁਈਨ ਅਦਾਕਾਰਾ ਨੀਰੂ ਬਾਜਵਾ ਦੇ ਪਰਿਵਾਰ ‘ਚ ਖੁਸ਼ੀਆਂ ਆਈਆਂ ਹਨ, ਉਹ ਮਾਸੀ ਬਣ ਗਈ ਹਨ। ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਰੁਬੀਨਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ।

ਇਸ ਤਸਵੀਰ ‘ਚ ਰੁਬੀਨਾ ਤੇ ਗੁਰਬਖਸ਼ ਚਾਹਲ ਆਪਣੇ ਪੁੱਤਰ ਨੂੰ ਸੀਨੇ ਨਾਲ ਲਾਈ ਨਜ਼ਰ ਆ ਰਹੇ ਹਨ। ਇਸ ਪੋਸਟ ਨਾਲ ਉਨ੍ਹਾਂ ਨੇ ਲੰਬੀ ਚੌੜੀ ਪੋਸਟ ਵੀ ਸਾਂਝੀ ਕੀਤੀ ਹੈ। ਰੁਬੀਨਾ ਬਾਜਵਾ ਦੀ ਇਸ ਪੋਸਟ ‘ਤੇ ਫੈਨਜ਼ ਦੇ ਨਾਲ-ਨਾਲ ਸੈਲੀਬ੍ਰਿਟੀਜ਼ ਵੀ ਵਧਾਈਆਂ ਦੇ ਰਹੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)