ਮਨੀਲਾ ‘ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਮਰਡਰ; ਖੰਨਾ ਦਾ ਰਹਿਣ ਵਾਲਾ ਸੀ ਮ੍ਰਿਤਕ ਗੁਰਦੇਵ ਸਿੰਘ

0
707

ਖੰਨਾ, 26 ਨਵੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫਿਲੀਪੀਨਜ਼ ਦੇ ਮਨੀਲਾ ਤੋਂ ਸਾਹਮਣੇ ਆਇਆ ਹੈ। ਇਥੇ ਪੰਜਾਬੀ ਵਿਆਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਗੁਰਦੇਵ ਸਿੰਘ (58) ਖੰਨਾ ਦੇ ਨੰਦ ਸਿੰਘ ਐਵੀਨਿਊ ਦਾ ਰਹਿਣ ਵਾਲਾ ਸੀ।

ਉਹ ਲੰਬੇ ਸਮੇਂ ਤੋਂ ਮਨੀਲਾ ਵਿਚ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ। ਕਤਲ ਦੀ ਖਬਰ ਮਿਲਣ ਤੋਂ ਬਾਅਦ ਖੰਨਾ ‘ਚ ਰਹਿੰਦੇ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸ ਦਾ ਲੜਕਾ ਮਨੀਲਾ ਵਿਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਇਨ੍ਹੀਂ ਦਿਨੀਂ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ।

ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਗਈ ਹੈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ 2 ਧੀਆਂ ਛੱਡ ਗਏ ਹਨ।

ਵੇਖੋ ਵੀਡੀਓ

https://www.facebook.com/punjabibulletin/videos/1326268787998216