ਚੰਡੀਗੜ੍ਹ, 27 ਫਰਵਰੀ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ।

ਉਹ ਉਸ ਕੋਲੋਂ ਫਿਰੌਤੀ ਦੀ ਮੰਗ ਕਰ ਰਿਹਾ ਸੀ। ਦੱਸ ਦਈਏ ਕਿ ਬੰਟੀ ਬੈਂਸ ਨੂੰ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਬੰਟੀ ਬੈਂਸ ਪੰਜਾਬੀ ਇੰਡਸਟਰੀ ਦੇ ਟੌਪ ਗੀਤਕਾਰ ਹਨ। ਬੰਟੀ ਬੈਂਸ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕੰਪੋਜ਼ਰ ਤੇ ਪ੍ਰੋਡਿਊਸਰ ਬੰਟੀ ਬੈਂਸ ‘ਤੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ ਹੈ। ਉਸ ‘ਤੇ ਇਹ ਹਮਲਾ ਪੰਜਾਬ ਦੇ ਮੋਹਾਲੀ ਦੇ ਸੈਕਟਰ-79 ‘ਚ ਹੋਇਆ। ਹਾਲਾਂਕਿ ਇਸ ਹਮਲੇ ‘ਚ ਉਨ੍ਹਾਂ ਦੀ ਜਾਨ ਬਚ ਗਈ। ਬੰਟੀ ਬੈਂਸ ਸਿੱਧੂ ਮੂਸੇਵਾਲਾ ਦੇ ਮੈਨੇਜਰ ਸਨ।

ਬੰਟੀ ਬੈਂਸ ‘ਤੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਮੋਹਾਲੀ ‘ਚ ਇਕ ਰੈਸਟੋਰੈਂਟ ‘ਚ ਬੈਠੇ ਸਨ। ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਬੰਟੀ ਬੈਂਸ ਨੇ ਦੱਸਿਆ ਕਿ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੀ ਫੋਨ ਕਾਲ ਆਈ ਸੀ, ਜਿਸ ‘ਚ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਕਾਲ ਮੋਸਟ ਵਾਂਟੇਡ ਗੈਂਗਸਟਰ ਲੱਕੀ ਪਟਿਆਲ ਦੇ ਨਾਂ ‘ਤੇ ਕੀਤੀ ਗਈ ਸੀ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/821532086402003