ਪੰਜਾਬੀ ਗਾਇਕ ਸਤਵਿੰਦਰ ਬੁੱਗਾ ‘ਤੇ ਲੱਗੇ ਭਰਜਾਈ ਦੇ ਕਤਲ ਦੇ ਇਲਜ਼ਾਮ

0
1117

ਫਤਿਹਗੜ੍ਹ ਸਾਹਿਬ, 24 ਦਸੰਬਰ| ਪੰਜਾਬੀ ਗਾਇਕ ਸਤਵਿੰਦਰ ਬੁੱਗਾ ਉਤੇ ਗੰਭੀਰ ਇਲਜ਼ਾਮ ਲੱਗੇ ਹਨ। ਬੁੱਗਾ ਉਤੇ ਆਪਣੀ ਭਰਜਾਈ ਦਾ ਕਤਲ ਕਰਨ ਦੇ ਦੋਸ਼ ਲੱਗੇ ਹਨ। ਇਹ ਦੋਸ਼ ਬੁੱਗਾ ਦੇ ਭਰਾ ਨੇ ਲਾਏ ਹਨ।

ਸਤਵਿੰਦਰ ਬੁੱਗਾ ਦਾ ਭਰਾ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਜ਼ਮੀਨੀ ਵਿਵਾਦ ਦੇ ਚੱਲਦੇ ਭਰਾ ਨਾਲ ਝੜਪ ਵੀ ਹੋਈ ਸੀ। ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਬੀਤੇ ਦਿਨਾਂ ਬੁੱਗੇ ਨੇ ਭਰਾ ‘ਤੇ ਹਮਲਾ ਕੀਤਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।

ਹੁਣ ਭਰਾ ਨੇ ਦੋਸ਼ ਲਾਏ ਹਨ ਕਿ ਬੁੱਗਾ ਨੇ ਆਪਣੀ ਭਰਜਾਈ ਦਾ ਕਤਲ ਕਰ ਦਿੱਤਾ ਹੈ।