Canada ‘ਚ ਸਟੱਡੀ ਵੀਜ਼ੇ ‘ਤੇ ਗਏ ਪੰਜਾਬੀ ਵਿਦਿਆਰਥੀ ਗ੍ਰਿਫਤਾਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

0
255

ਪੰਜਾਬ ਨਿਊਜ਼ | ਕੈਨੇਡਾ ‘ਚ ਬਾਰਡਰ ਸੁਰੱਖਿਆ ਏਜੰਸੀ ਨੇ 187 ਥਾਵਾਂ ‘ਤੇ ਛਾਪੇਮਾਰੀ ਕਰ ਕੇ 950 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਸਾਰੇ ਨੌਜਵਾਨ ਭਾਰਤ ਖਾਸ ਤੌਰ ‘ਤੇ ਪੰਜਾਬ ਦੇ ਹਨ, ਜੋ ਘੱਟ ਤਨਖਾਹਾਂ ‘ਤੇ ਅਤੇ ਨਿਯਮਾਂ ਤੋਂ ਉਪਰ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਸਨ। ਹੁਣ ਇਨ੍ਹਾਂ ਨੌਜਵਾਨਾਂ ਲਈ ਕੈਨੇਡਾ ਵਿਚ ਪਰਮਾਨੈਂਟ ਰੈਜ਼ੀਡੈਂਸੀ (ਪੀ.ਆਰ.) ਹਾਸਲ ਕਰਨਾ ਮੁਸ਼ਕਲ ਹੋ ਸਕਦਾ ਹੈ ਕਿਉਂਕਿ ਇਨ੍ਹਾਂ ਦੇ ਰਿਕਾਰਡ ਵਿਚ ਨੈਗੇਟਿਵ ਰਿਪੋਰਟ ਦਰਜ ਕੀਤੀ ਗਈ ਹੈ।

ਸੀਮਾ ਸੁਰੱਖਿਆ ਵੱਲੋਂ ਫੜੇ ਗਏ ਇਹ ਨੌਜਵਾਨ 185 ਤੋਂ ਵੱਧ ਅਦਾਰਿਆਂ ਵਿਚ ਕੰਮ ਕਰਦੇ ਸਨ ਜੋ ਕਿ ਇਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੁਜ਼ਗਾਰ ਦੇ ਰਹੇ ਸਨ। ਇਨ੍ਹਾਂ ਅਦਾਰਿਆਂ ‘ਤੇ ਲੱਖਾਂ ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ। ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਹਫਤੇ ‘ਚ 20 ਘੰਟੇ ਕੰਮ ਕਰਨ ਦੀ ਇਜਾਜ਼ਤ ਹੈ ਪਰ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ‘ਚ ਇਹ ਵਿਦਿਆਰਥੀ 30 ਘੰਟੇ ਜਾਂ ਇਸ ਤੋਂ ਵੱਧ ਕੰਮ ਕਰ ਰਹੇ ਸਨ, ਜਿਸ ਦੀ ਕਾਨੂੰਨ ਮੁਤਾਬਕ ਮਨਾਹੀ ਹੈ।

ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਘੱਟੋ-ਘੱਟ 35 ਡਾਲਰ ਪ੍ਰਤੀ ਘੰਟਾ ਉਜਰਤ ਹਾਸਲ ਕਰਨ ਦੀ ਲੋੜ ਹੁੰਦੀ ਹੈ ਪਰ ਇਹ ਗੈਰ-ਕਾਨੂੰਨੀ ਨੌਜਵਾਨ ਹਫ਼ਤੇ ਵਿੱਚ 40 ਘੰਟੇ ਤੋਂ ਵੱਧ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਸਿਰਫ਼ 20 ਹੀ ਕਾਨੂੰਨੀ ਸਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਘੱਟ ਉਜਰਤ ‘ਤੇ ਕੰਮ ਕਰਨ ਲਈ ਮਜ਼ਬੂਰ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੀ ਹਾਲਤ ਹੋਰ ਵੀ ਤਰਸਯੋਗ ਬਣ ਗਈ ਹੈ।

ਕੈਨੇਡੀਅਨ ਅਰਥਵਿਵਸਥਾ ਨੇ ਹਾਲ ਹੀ ਵਿਚ ਜੂਨ 2023 ਵਿਚ 1,400 ਨੌਕਰੀਆਂ ਦਾ ਹੈਰਾਨੀਜਨਕ ਨੁਕਸਾਨ ਦੇਖਿਆ, ਜਿਸ ਨਾਲ ਬੇਰੁਜ਼ਗਾਰੀ ਦੀ ਦਰ 6.4% ਹੋ ਗਈ, ਜੋ ਪਿਛਲੇ 29 ਮਹੀਨਿਆਂ ਵਿਚ ਸਭ ਤੋਂ ਵੱਧ ਹੈ। ਇਹ ਸਥਿਤੀ ਕੈਨੇਡੀਅਨ ਜਾਬ ਮਾਰਕੀਟ ਵਿਚ ਆਈ ਗਿਰਾਵਟ ਨੂੰ ਦਰਸਾਉਂਦੀ ਹੈ, ਜਿਸ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਵੀ ਸਖਤੀ ਵਧਾਈ ਜਾ ਰਹੀ ਹੈ।