ਤਰਨਤਾਰਨ, 6 ਫਰਵਰੀ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਹਾਦਸੇ ਦੌਰਾਨ 7 ਮਹੀਨੇ ਪਹਿਲਾਂ ਵਿਦੇਸ਼ ਗਏ ਪੰਜਾਬੀ ਦੀ ਮੌਤ ਹੋ ਗਈ। ਇਹ ਹਾਦਸਾ ਕੈਨੇਡਾ ਦੇ ਸਸਕੈਚਵਨ ਸੂਬੇ ਦੇ ਸ਼ਹਿਰ ਉੱਤਰੀ ਰੀਜਾਈਨਾ ਵਿਖੇ ਵਾਪਰਿਆ। ਮ੍ਰਿਤਕ ਦੀ ਪਛਾਣ 33 ਸਾਲ ਦੇ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਵਿਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਸੁਬੇਗ ਸਿੰਘ ਦੇ ਟਰੱਕ ਵਿਚ ਪੱਥਰ ਦੀਆਂ ਭਾਰੀ ਸਲੈਬਾਂ ਲੱਦੀਆਂ ਹੋਈਆਂ ਸਨ। ਸਟਰੀਟ ਉਤੇ ਜਦੋਂ ਸੁਬੇਗ ਸਿੰਘ ਤੇ ਉਸ ਦਾ ਸਾਥੀ ਮਾਰਬਲ ਦੀਆਂ ਸਲੈਬਾਂ ਨੂੰ ਟਰੱਕ ‘ਚੋਂ ਉਤਾਰ ਰਹੇ ਸਨ ਤਾਂ ਮਾਰਬਲ ਸਲੈਬਾਂ ਫਿਸਲ ਕੇ ਉਨ੍ਹਾਂ ਉਪਰ ਡਿੱਗ ਗਈਆਂ।
ਇਸ ਦੌਰਾਨ ਸੁਬੇਗ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਸੁਬੇਗ ਸਿੰਘ ਤਰਨਤਾਰਨ ਦੇ ਪਿੰਡ ਪੰਜਵੜ ਕਲਾਂ ਦਾ ਜੰਮਪਲ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ, ਭਰਾ, ਪਤਨੀ ਤੇ 2 ਸਾਲ ਦੀ ਧੀ ਛੱਡ ਗਿਆ ਹੈ। ਇਸ ਖ਼ਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।
ਵੇਖੋ ਵੀਡੀਓ




































