ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਰੋਡ ‘ਤੇ ਮਿਲੀ ਲਾਸ਼

0
1188

ਦਸੂਹਾ, 28 ਸਤੰਬਰ | ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਇੱਕ ਪੰਜਾਬੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ, ਜੋ ਦਸੂਹਾ ਦੇ ਪਿੰਡ ਬਹਿਬੋਵਾਲ ਛੰਨੀਆਂ ਦਾ ਰਹਿਣ ਵਾਲਾ ਸੀ। ਪਿੰਦਰ ਸਿੰਘ ਪਿਛਲੇ 18 ਸਾਲਾਂ ਤੋਂ ਇਟਲੀ ਵਿਚ ਕੰਮ ਕਰ ਰਿਹਾ ਸੀ ਅਤੇ ਕਰੀਬ 3 ਸਾਲ ਪਹਿਲਾਂ ਅਮਰੀਕਾ ਗਿਆ ਸੀ। ਇੱਥੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਕਤ ਵਿਅਕਤੀ ਦੇ ਕਤਲ ਦੀ ਖਬਰ ਜਦੋਂ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ।

ਫਿਲਹਾਲ ਮ੍ਰਿਤਕ ਦੇ ਪਰਿਵਾਰ ਤੋਂ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਖਬਰ ਮਿਲੀ ਹੈ ਕਿ ਪਿੰਦਰ ਸਿੰਘ ਅਮਰੀਕਾ ‘ਚ ਟਰੱਕ ਚਲਾਉਂਦਾ ਸੀ। ਉਥੋਂ ਲੰਘ ਰਹੇ ਇਕ ਹੋਰ ਟਰੱਕ ਡਰਾਈਵਰ ਨੇ ਦੇਖਿਆ ਕਿ ਉਸ ਦੀ ਗਰਦਨ ਅਤੇ ਸਰੀਰ ‘ਤੇ ਗੰਭੀਰ ਨਿਸ਼ਾਨ ਸਨ ਅਤੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਪਿੰਦਰ ਸਿੰਘ ਅਮਰੀਕਾ ਵਿਚ ਟਰੱਕ ਡਰਾਈਵਰ ਸੀ ਅਤੇ ਉਹ ਰਸਤੇ ਵਿਚ ਕਿਸੇ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਪਿੰਡ ਬਹਿਬੋਵਾਲ ਚੰਨੀਆਂ ਵਿਚ ਸੋਗ ਦੀ ਲਹਿਰ ਫੈਲ ਗਈ, ਜਦਕਿ ਬਾਕੀ ਪਰਿਵਾਰ ਵੱਲੋਂ ਸੂਚਨਾ ਦੀ ਉਡੀਕ ਕੀਤੀ ਜਾ ਰਹੀ ਹੈ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)