ਪਟਿਆਲਾ | ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕਤਲ ਮਾਮਲੇ ‘ਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 2 ਦਿਨਾਂ ‘ਚ ਕੇਸ ਸੁਲਝਾਉਣ ਦਾ ਦਾਅਵਾ ਕੀਤਾ ਹੈ। ਕਤਲ ‘ਚ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ। ਮੁਲਜ਼ਮ ਵੀ ਪਟਿਆਲਾ ਯੂਨੀਵਰਸਿਟੀ ‘ਚ ਪੜ੍ਹਾਈ ਕਰਦੇ ਸਨ। ਮਾਮੂਲੀ ਗੱਲ ਨੂੰ ਲੈ ਕੇ ਇਹ ਤਕਰਾਰ ਸ਼ੁਰੂ ਹੋਈ ਸੀ ਤੇ ਵੇਖਦੇ ਹੀ ਵੇਖਦੇ ਖੂਨੀ ਝੜਪ ‘ਚ ਬਦਲ ਗਈ।

ਮ੍ਰਿਤਕ ਯੂਨੀਵਰਸਿਟੀ ਦੇ ਕੋਲ ਹੀ ਇਕ ਕੋਠੀ ਵਿਚ ਕਿਰਾਏ ’ਤੇ ਰਹਿੰਦਾ ਸੀ। ਕੋਠੀ ਦੇ ਬਿਜਲੀ ਦੇ ਬਿੱਲ ਨੂੰ ਲੈ ਕੇ ਗੁਰਵਿੰਦਰ ਦਾ ਮੁਲਜ਼ਮ ਮੋਹਿਤ ਨਾਲ ਝਗੜਾ ਹੋਇਆ ਸੀ। ਇਸ ਦਰਮਿਆਨ 27 ਤਰੀਕ ਨੂੰ ਮੋਹਿਤ ਨੇ ਸਾਥੀਆਂ ਨਾਲ ਮਿਲ ਕੇ ਗੁਰਵਿੰਦਰ ਸਿੰਘ ਅਤੇ ਨਵਜੋਤ ਸਿੱਘ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਨਵਜੋਤ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਗੁਰਵਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ ਜੁਗਨੂੰ ਵਾਸੀ ਸਾਹਿਬ ਨਗਰ ਥੇੜੀ ਪਟਿਆਲਾ, ਮੋਹਿਤ ਕੰਬੋਜ ਵਾਸੀ ਜ਼ਿਲ੍ਹਾ ਫਾਜ਼ਿਲਕਾ, ਸੰਜੋਤ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਹਰਵਿੰਦਰ ਸਿੰਘ ਵਾਸੀ ਮੋਰਾਂਵਾਲੀ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ।

ਵੇਖੋ ਵੀਡੀਓ