ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ, 6 ਸਾਲ ਪਹਿਲਾਂ ਗਿਆ ਸੀ ਵਿਦੇਸ਼

0
679

ਦੀਨਾਨਗਰ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਂਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਆਈ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਉਥੇ ਟਰੱਕ ਚਲਾਉਂਦਾ ਸੀ।

Tragic accident claims young life outside Udaipur's Field Club

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸ਼ਹਿਰ ਵਿਚ 28 ਅਗਸਤ ਨੂੰ ਇਕ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਹੋਇਆ ਸੀ ਪਰ 7 ਸਤੰਬਰ ਨੂੰ ਉਸ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਉਨ੍ਹਾਂ ਦੇ ਉਥੇ ਰਹਿੰਦੇ ਰਿਸ਼ਤੇਦਾਰਾਂ ਨੇ ਦਿੱਤੀ।

ਪਰਿਵਾਰਕ ਮੈਂਬਰ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਅਤੇ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ।

ਵੇਖੋ ਵੀਡਓ