ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁਕੇਰੀਆਂ ਦੇ ਪਿੰਡ ਨਾਲ ਸਬੰਧਿਤ ਨੌਜਵਾਨ ਦੀ ਅਮਰੀਕਾ ‘ਚ ਹੋਏ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਮੂਲ ਵਾਸੀ ਪਿੰਡ ਮੁਰਾਦਪੁਰ ਅਵਾਣਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਮ੍ਰਿਤਕ ਟਰੱਕ ਚਾਲਕ ਸੀ ਤੇ ਬੀਤੇ ਕੱਲ੍ਹ ਅਮਰੀਕਾ ਦੇ ਸ਼ਹਿਰ ਨੇਵਾਦਾ ਵਿਖੇ ਸੜਕ ਹਾਦਸੇ ‘ਚ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
![महराजगंज में दर्दनाक हादसा: सोनौली-गोरखपुर मार्ग पर कार पलटने से 3 की मौत, दो घायल - maharajganj road accident 3 killed two injured due to car overturning-mobile](https://static.punjabkesari.in/multimedia/2022_5image_17_10_448271134accidentinchamba.jpg)
ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਮ੍ਰਿਤਕ ਮਨਦੀਪ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। ਦੱਸਣਾ ਬਣਦਾ ਹੈ ਕਿ ਮ੍ਰਿਤਕ ਦਾ ਪਿਤਾ ਜਰਨੈਲ ਸਿੰਘ ਏਐੱਸਆਈ ਵਜੋਂ ਥਾਣਾ ਟਾਂਡਾ ਵਿਖੇ ਤਾਇਨਾਤ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ