ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਕਾਰ ਚਲਾਉਂਦੇ ਪਿਆ ਦਿਲ ਦਾ ਦੌਰਾ

0
1309

ਕੈਨੇਡਾ | ਇਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਮੌਤ ਦੀ ਖਬਰ ਸਾਹਮਣੇ ਆਈ ਹੈ। ਸਰੀ ’ਚ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਤੇ 6 ਸਾਲਾ ਬੇਟਾ ਛੱਡ ਗਿਆ ਹੈ। ਇਸ ਖਬਰ ਤੋਂ ਬਾਅਦ ਪਰਿਵਾਰ ਤੇ ਇਲਾਕੇ ‘ਚ ਸੋਗ ਦੀ ਲਹਿਰ ਹੈ ਤੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ, ਜਿਸ ਨੂੰ ਦੇਖਦਿਆਂ ਪੰਜਾਬ ਵੱਸਦੇ ਪਰਿਵਾਰ ਭਾਰੀ ਚਿੰਤਾ ਵਿਚ ਡੁੱਬੇ ਹੋਏ ਹਨ।

ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ 2015 ਵਿਚ ਕੈਨੇਡਾ ਗਿਆ ਸੀ। ਕੁਝ ਮਹੀਨੇ ਪਹਿਲਾਂ ਉਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਉਸ ਕੋਲ ਕੈਨੇਡਾ ਚਲੇ ਗਏ ਸਨ। ਪਿਛਲੇ ਦਿਨੀਂ ਗੁਰਜਿੰਦਰ ਸਿੰਘ ਦੀ ਕੈਨੇਡਾ ‘ਚ ਕਾਰ ਚਲਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।