ਪੰਜਾਬੀ ਨੌਜਵਾਨ ਦੀ ਸਾਈਪ੍ਰਸ ‘ਚ ਮੌ+ਤ, 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਗਿਆ ਸੀ ਵਿਦੇਸ਼

0
1884

ਫਰੀਦਕੋਟ, 30 ਨਵੰਬਰ| ਵਿਦੇਸ਼ਾਂ ਵਿਚ ਪੰਜਾਬੀਆਂ ਦੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਏ ਦਿਨ ਵਿਦੇਸ਼ਾਂ ਤੋਂ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਰਹਿੰਦਾ ਹੈ। ਤਾਜ਼ਾ ਮਾਮਲਾ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਦਾ ਹੈ ਜਿਸਦੀ ਸਾਈਪ੍ਰਸ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ। ਇਸ ਘਟਨਾ ਤੋਂ ਪਿੰਡ ਦੇ ਲੋਕ ਦੁਖੀ ਹਨ।

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਬੇਟੀ ਵੀ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।