ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਬ੍ਰੇਨ ਅਟੈਕ ਨਾਲ ਹੋਈ ਮੌਤ; ਕਪੂਰਥਲਾ ਦਾ ਰਹਿਣ ਵਾਲਾ ਸੀ ਮਨਪ੍ਰੀਤ

0
1481

ਕਪੂਰਥਲਾ, 27 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ ।

ਜਾਣਕਾਰੀ ਅਨੁਸਾਰ ਮਨਪ੍ਰੀਤ 9 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਮਗਰੋਂ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।