ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਸਾਲ ਪਹਿਲਾਂ ਗਿਆ ਸੀ ਵਿਦੇਸ਼

0
1824

ਤਰਨਤਾਰਨ/ਪੱਟੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲੇਕੇ ਉਤਾੜ ਦੇ ਸਰਪੰਚ ਬਲਕਾਰ ਸਿੰਘ ਦੇ ਭਤੀਜੇ ਵਰਿੰਦਰਪਾਲ ਸਿੰਘ 26 ਸਾਲ ਪੁੱਤਰ ਨਿਰਵੈਲ ਸਿੰਘ ਦੀ ਅਮਰੀਕਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਕਰੀਬ 5 ਸਾਲ ਪਹਿਲਾਂ ਉਸਦਾ ਲੜਕਾ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ, ਜਿਸ ਦੀ 30 ਜੂਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਜੀਜਾ ਨਵਦੀਪ ਦੀ ਵੀ 8 ਮਹੀਨੇ ਪਹਿਲਾਂ ਅਮਰੀਕਾ ਵਿਚ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੀ ਮਾਤਾ ਰਾਜ ਕੌਰ ਅਤੇ ਭਰਾ ਜਸਵਿੰਦਰ ਸਿੰਘ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਵਰਿੰਦਰਪਾਲ ਦੀ ਦੇਹ ਭਾਰਤ ਮੰਗਵਾਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚੇ ਦੀਆਂ ਅੰਤਿਮ ਰਸਮਾਂ ਕਰ ਸਕਣ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ