ਮੁਕਤਸਰ, 2 ਜਨਵਰੀ | ਵਿਦੇਸ਼ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੋਂ ਚੰਗੇ ਭਵਿੱਖ ਵਾਸਤੇ ਕੈਨੇਡਾ ਗਏ ਕਰਨ ਸਿੰਘ 23 ਸਾਲ ਦੀ ਨਵੇਂ ਸਾਲ ਦੇ ਪਹਿਲੇ ਦਿਨ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਵਿਚ ਸੋਗ ਦਾ ਮਾਹੌਲ ਬਣ ਗਿਆ।
ਮ੍ਰਿਤਕ ਨੌਜਵਾਨ ਕਰਨ ਸਿੰਘ 2019 ‘ਚ ਗਿੱਦੜਬਾਹਾ ਤੋਂ ਕੈਨੇਡਾ ਗਿਆ ਸੀ। ਮ੍ਰਿਤਕ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਮ੍ਰਿਤਕ ਦੀ ਮਾਂ ਪ੍ਰੀਤੀ ਕੌਰ ਨੇ ਦੱਸਿਆ ਕਿ ਉਸ ਨੇ ਕੁਝ ਸਮੇਂ ਬਾਅਦ ਗਿੱਦੜਬਾਹਾ ਵਾਪਸ ਆਉਣਾ ਸੀ ਤੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਵੀ ਕਰਵਾਏ ਜਾਣ ਦੀ ਤਿਆਰੀ ਕੁਝ ਦਿਨਾਂ ਬਾਅਦ ਹੀ ਸ਼ੁਰੂ ਕੀਤੀ ਜਾਣੀ ਸੀ। ਪੀੜਤ ਪਰਿਵਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਪੰਜਾਬ ਵਾਪਸ ਲਿਆਉਣ ਦੀ ਅਪੀਲ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਕਰਨ ਸਿੰਘ ਪੁੱਤਰ ਅਮਰਜੀਤ ਸਿੰਘ ਬਰੈਂਪਟਨ ਵਿਖੇ ਰਹਿੰਦਾ ਸੀ। ਕਰਨ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸ ਨੇ 8 ਜਨਵਰੀ 2024 ਨੂੰ ਗਿੱਦੜਬਾਹਾ ਸਥਿਤ ਆਪਣੇ ਘਰ ਪਰਤਣਾ ਸੀ।
ਵੇਖੋ ਵੀਡੀਓ