ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਸਹਾਰਾ

0
1289

ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਉਚੇਰੀ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਕੈਨੇਡਾ, ਆਸਟ੍ਰੇਲੀਆ ਅਤੇ ਹੋਰਨਾਂ ਮੁਲਕਾਂ ਵਿਚ ਜਾਂਦੇ ਹਨ ਪਰ ਵਿਦੇਸ਼ਾਂ ਤੋਂ ਆਉਂਦੀਆਂ ਮਾੜੀਆਂ ਖ਼ਬਰਾਂ ਨਾਲ ਹਿਰਦੇ ਵਲੂੰਧਰੇ ਜਾਂਦੇ ਹਨ। ਅਜਿਹੀ ਹੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

Jaggi Vasudev | Can you predict death? - Telegraph India

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਕਰਨ ਖੱਟੜਾ (24) ਵਜੋਂ ਹੋਈ ਹੈ। ਕਰਨ ਪਟਿਆਲਾ ਦੀ ਢਿੱਲੋਂ ਕਾਲੋਨੀ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਰਨ ਕਰੀਬ ਤਿੰਨ ਸਾਲ ਤੋਂ ਅਲਬਰਟਾ ਵਿਖੇ ਪੜ੍ਹਾਈ ਕਰ ਰਿਹਾ ਸੀ ਅਤੇ ਇਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਪੁੱਤਰ ਦੀ ਮੌਤ ਬਾਰੇ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਗਮਦੂਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ ਜਿਥੇ ਪੜ੍ਹਾਈ ਪੂਰੀ ਹੋਣ ਮਗਰੋਂ ਹੁਣ ਉਸ ਨੇ ਪੀ.ਆਰ. ਲਈ ਕਾਗ਼ਜ਼ ਲਗਾਏ ਸਨ। ਨੌਜਵਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।