ਮਾਨਸਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਅਮਨਜੋਤ ਸਿੰਘ ਵਜੋਂ ਹੋਈ ਹੈ, ਜੋਕਿ ਮਾਨਸਾ ਨਾਲ ਸਬੰਧਤ ਸੀ। ਅਮਨਜੋਤ ਦੀ ਦੇਹ ਅੱਜ ਮਾਨਸਾ ਪੁੱਜੇਗੀ । ਜਾਣਕਾਰੀ ਅਨੁਸਾਰ ਅਮਨਜੋਤ ਸਿੰਘ ਉਰਫ਼ ਮਨੀ ਪੁੱਤਰ ਪਵਿੱਤਰ ਸਿੰਘ ਸਾਬਕਾ ਮੈਂਬਰ ਟਰੱਕ ਯੂਨੀਅਨ ਮਾਨਸਾ ਦੀ ਮੌਤ ਕੈਨੇਡਾ ’ਚ 23 ਮਈ 2023 ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ।

ਮ੍ਰਿਤਕ ਦੇ ਪਿਤਾ ਪਵਿੱਤਰ ਸਿੰਘ ਅਤੇ ਮਾਤਾ ਵੀਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਮਨਜੋਤ ਸਰੀ ਵਿਖੇ ਪਤਨੀ ਜਸ਼ਨਦੀਪ ਕੌਰ ਸਿੱਧੂ, ਸਹੁਰਾ ਤਰਸੇਮ ਸਿੰਘ, ਸੱਸ ਕਰਮਜੀਤ ਕੌਰ ਅਤੇ ਸਾਲੇ ਅੰਮ੍ਰਿਤਪਾਲ ਸਿੰਘ ਨਾਲ ਰਹਿ ਰਿਹਾ ਸੀ। 23 ਮਈ ਨੂੰ ਉਹ ਬਿਲਕੁਲ ਠੀਕ ਸੀ ਤੇ ਫ਼ੋਨ ’ਤੇ ਉਨ੍ਹਾਂ ਨਾਲ ਗੱਲ ਵੀ ਕੀਤੀ ਪਰ ਬਾਅਦ ਵਿਚ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਮੌਤ ਹੋ ਗਈ। ਉਹ 2022 ਵਿਚ ਕੈਨੇਡਾ ’ਚ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਅਮਨਜੋਤ ਸਿੰਘ 1 ਮਈ ਨੂੰ ਭਾਰਤ ਤੋਂ ਵਾਪਸ ਗਿਆ ਸੀ।