ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ, ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ ਯੁਗਵੀਰ

0
2111

ਸੰਗਰੂਰ, 6 ਜਨਵਰੀ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਣ ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਮ੍ਰਿਤਕ ਦੀ ਪਛਾਣ ਯੁਗਵੀਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ।

ਯੁਗਵੀਰ ਸਿੰਘ ਦੇ ਪਿਤਾ ਅਰੁਣਧੀਰ ਸਿੰਘ ਕਾਕਾ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਹਿ ਚੁੱਕਿਆ ਹੈ। ਮ੍ਰਿਤਕ ਯੁਗਵੀਰ ਕੁਝ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ ਤੇ ਹੁਣ ਯੁਗਵੀਰ ਦੇ ਮਾਤਾ-ਪਿਤਾ ਵੀ ਉਸ ਦੇ ਨਾਲ ਹੀ ਕੈਨੇਡਾ ਵਿਚ ਰਹਿ ਰਹੇ ਸਨ ਪਰ ਪੁੱਤਰ ਦੀ ਬੇਵਕਤੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)