ਹੁਸ਼ਿਆਰਪੁਰ, 23 ਨਵੰਬਰ | ਜਰਮਨੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਉਮਰ 32 ਸਾਲ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਰਹਿਣ ਵਾਲਾ ਸੀ। ਅਸ਼ੋਕ ਕੁਮਾਰ 12 ਸਾਲ ਪਹਿਲਾਂ ਜਰਮਨੀ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)