ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ; ਸੜਕ ਪਾਰ ਕਰਦਿਆਂ ਬੇਕਾਬੂ ਕਾਰ ਨੇ ਦਰੜਿਆ ਅਮਿਤ

0
2409

ਕਪੂਰਥਲਾ/ਭੁਲੱਥ, 10 ਨਵੰਬਰ | ਕਸਬਾ ਭੁਲੱਥ ਦੇ ਕੈਨੇਡਾ ‘ਚ ਰਹਿ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਚੰਗੇ ਭਵਿੱਖ ਦੀ ਤਲਾਸ਼ ਅਤੇ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਏ ਭੁਲੱਥ ਦੇ ਨੌਜਵਾਨ ਅਮਿਤ ਬਹਿਲ ਪੁੱਤਰ ਰੋਣਕ ਬਹਿਲ ਉਮਰ 28 ਸਾਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।

ਕੈਨੇਡਾ ਦੇ ਬਰੈਂਪਟਨ ‘ਚ ਅਮਿਤ ਬਹਿਲ ਸੜਕ ਪਾਰ ਕਰ ਰਿਹਾ ਸੀ। ਅਚਾਨਕ ਸਾਹਮਣਿਓਂ ਆਈ ਬੇਕਾਬੂ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।

Punjabi Bulletin
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)