ਦੁਬਈ ‘ਚ ਪੰਜਾਬੀ ਨੌਜਵਾਨ ਦੀ ਐਕਸੀਡੈਂਟ ‘ਚ ਮੌਤ; ਕਾਰ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ

0
1456

ਗੁਰਦਾਸਪੁਰ, 19 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਅਧੀਨ ਪੈਂਦੇ ਕਸਬਾ ਘੁਮਾਣ ਨੇੜੇ ਪਿੰਡ ਭੋਮੇ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਦੁਬਈ ਵਿਚ ਟਰਾਂਸਪੋਰਟ ਕੰਪਨੀ ’ਚ ਨੌਕਰੀ ਕਰਦਾ ਸੀ। ਜੁਗਰਾਜ ਦੇ ਕਿਸੇ ਸਾਥੀ ਦਾ ਫੋਨ ਆਇਆ ਕਿ ਉਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।

ਦੱਸ ਦਈਏ ਕਿ ਅਜੇ 6 ਮਹੀਨੇ ਪਹਿਲਾਂ ਹੀ ਜੁਗਰਾਜ ਸਿੰਘ ਦੇ ਘਰ ਪੁੱਤ ਦਾ ਜਨਮ ਹੋਇਆ ਸੀ। ਉਸ ਨੇ ਪੁੱਤਰ ਦੇਖਣ ਲਈ ਅਗਲੇ ਮਹੀਨੇ ਭਾਰਤ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਹਾਦਸਾ ਵਾਪਰ ਗਿਆ। ਇਸ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।