ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ‘ਚ ਮੌ.ਤ, 12 ਸਾਲ ਪਹਿਲਾਂ ਰਮਨਦੀਪ ਗਿਆ ਸੀ ਵਿਦੇਸ਼

0
2155

ਕਪੂਰਥਲਾ, 13 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ ‘ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਹ ਰੋਜ਼ੀ-ਰੋਟੀ ਕਮਾਉਣ ਲਈ 12 ਸਾਲ ਪਹਿਲਾਂ ਉਥੇ ਗਿਆ ਸੀ। ਮ੍ਰਿਤਕ ਦੀ ਪਛਾਣ ਰਮਨਦੀਪ ਘੁੰਮਣ ਵਾਸੀ ਪਟੇਲ ਨਗਰ ਕਾਲੋਨੀ ਵਜੋਂ ਹੋਈ ਹੈ।

ਰਮਨਦੀਪ ਘੁੰਮਣ ਦੇ ਭਰਾ ਪ੍ਰਭ ਘੁੰਮਣ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਆਸਟ੍ਰੇਲੀਆ ਵਿਚ ਪੱਕੇ ਤੌਰ ‘ਤੇ ਰਹਿ ਰਿਹਾ ਸੀ, ਜਿਸ ਦੀ ਰਾਤ ਨੂੰ ਕਾਰ ਹਾਦਸੇ ਵਿਚ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)