ਪੰਜਾਬੀ ਨੌਜਵਾਨ ਦੀ ਇਟਲੀ ‘ਚ ਸੜਕ ਹਾਦਸੇ ‘ਚ ਮੌਤ, ਫੁੱਟਬਾਲ ਦਾ ਸੀ ਖਿਡਾਰੀ

0
500

ਨਵਾਂਸ਼ਹਿਰ, 13 ਨਵੰਬਰ | ਬਲਾਚੌਰ ਤਹਿਸੀਲ ਦੇ ਰਹਿਣ ਵਾਲੇ ਨੌਜਵਾਨ ਦੀ ਇਟਲੀ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਦੋਂ ਇਹ ਖ਼ਬਰ ਉਨ੍ਹਾਂ ਦੇ ਪਿੰਡ ਪੁੱਜੀ ਤਾਂ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

24 ਸਾਲਾ ਵਨੇਸ਼ ਰਤਨੀਆ ਪੁੱਤਰ ਸੁਭਾਸ਼ ਚੰਦਰ ਵਾਸੀ ਬਲਾਚੌਰ ਕਰੀਬ 10 ਸਾਲ ਪਹਿਲਾਂ ਇਟਲੀ ਗਿਆ ਸੀ। ਉਹ ਆਪਣੇ ਪਰਿਵਾਰ ਨਾਲ ਵਿਦੇਸ਼ ਵਿਚ ਰਹਿ ਰਿਹਾ ਸੀ। ਦੇਰ ਰਾਤ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਮ੍ਰਿਤਕ ਵਨੇਸ਼ ਰਤਨੀਆ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਵਨੇਸ਼ ਰਤਨੀਆ ਕਰੀਬ 10 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਇਟਲੀ ਰਹਿ ਰਿਹਾ ਸੀ ਅਤੇ ਬੀਤੇ ਦਿਨੀਂ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।

ਉਸ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਵਨੇਸ਼ ਨੂੰ ਖੇਡਾਂ ਵਿਚ ਬਹੁਤ ਦਿਲਚਸਪੀ ਸੀ ਅਤੇ ਉਹ ਇੱਕ ਚੰਗਾ ਫੁੱਟਬਾਲ ਖਿਡਾਰੀ ਸੀ। ਇਸ ਮੌਕੇ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)