ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਇਸੇ ਸਾਲ 3 ਕਿੱਲੇ ਜ਼ਮੀਨ ਵੇਚ ਕੇ ਮਨਿੰਦਰ ਗਿਆ ਸੀ ਵਿਦੇਸ਼

0
448

ਕੈਨੇਡਾ, 25 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਦੇਸ਼ ਵਿਚ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ 3 ਕਿੱਲੇ ਜ਼ਮੀਨ ਵੇਚ ਕੇ ਵਿਦੇਸ਼ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਛੋਟੇ ਭਰਾ ਨੇ ਵੀ ਕੈਨੇਡਾ ਜਾਣਾ ਸੀ ਪਰ ਇਸ ਮੰਦਭਾਗੀ ਖਬਰ ਦੇ ਨਾਲ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।