ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ; ਸੰਗਰੂਰ ਦਾ ਵਸਨੀਕ ਸੀ ਮ੍ਰਿਤਕ ਮਨਪ੍ਰੀਤ ਸਿੰਘ

0
1648

ਸੰਗਰੂਰ, 29 ਨਵੰਬਰ| ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ 28 ਸਾਲ ਦਾ ਮਨਪ੍ਰੀਤ ਸਿੰਘ 5 ਸਾਲ ਪਹਿਲਾਂ ਹੀ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਮ੍ਰਿਤਕ ਦਿੜ੍ਹਬਾ ਨਾਲ ਸਬੰਧਤ ਹੈ।

ਪਰਿਵਾਰ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਮਿਲ ਕੇ ਵਾਪਸ ਪੰਜਾਬ ਆਏ ਸਨ। ਮਨਪ੍ਰੀਤ ਸਿੰਘ ਦੇ ਪਿਤਾ ਸੇਵਾ-ਮੁਕਤ ਪੁਲਿਸ ਅਫ਼ਸਰ ਨੇ ਦੱਸਿਆ ਕਿ ਉਹ ਕਰੀਬ 5 ਮਹੀਨੇ ਆਪਣੇ ਪੁੱਤਰ ਅਤੇ ਨੂੰਹ ਨਾਲ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਚ ਬਿਤਾ ਕੇ ਸੋਮਵਾਰ ਸ਼ਾਮ ਨੂੰ ਘਰ ਪਹੁੰਚੇ ਸਨ।

ਘਰ ਪਹੁੰਚਦਿਆਂ ਹੀ ਮਨਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਕੈਨੇਡਾ ਤੋਂ ਫ਼ੋਨ ਕਰਕੇ ਦੱਸਿਆ ਕਿ ਮਨਪ੍ਰੀਤ ਸਿੰਘ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰਾ ਪਰਿਵਾਰ ਸਦਮੇ ਵਿਚ ਹੈ।