ਚੰਡੀਗੜ੍ਹ, 8 ਅਕਤੂਬਰ | ਪੁਰਤਗਾਲ ਦੇ ਐਵੀਰੋ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਪ੍ਰੀਤ ਸਿੰਘ 30 ਸਾਲ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋ ਗਿਆ ਹੈ, ਉਸ ਦੀ ਭਾਲ ਲਈ ਪਰਿਵਾਰ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਲਾਪਤਾ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਕੰਮ ਤੋਂ ਬਾਅਦ ਘਰ ਆਇਆ ਸੀ ਅਤੇ ਇਸ ਤੋਂ ਬਾਅਦ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ। ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ।
ਪੁਰਤਗਾਲ ‘ਚ ਪੰਜਾਬੀ ਨੌਜਵਾਨ ਹੋਇਆ ਲਾਪਤਾ; ਪਰਿਵਾਰ ਨੇ ਭਾਰਤ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ
Related Post