ਮੋਗਾ | ਪੰਜਾਬ ਦੇ ਮੋਗਾ ਦੇ ਪਿੰਡ ਦੇ ਨੌਜਵਾਨ ਦੀ ਮਨੀਲਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਕੁਝ ਸਾਲ ਪਹਿਲਾਂ ਫਿਲੀਪੀਨ ਦੇ ਸ਼ਹਿਰ ਮਨੀਲਾ ਵਿਚ ਗਿਆ ਸੀ। ਰੋਜ਼ੀ-ਰੋਟੀ ਲਈ ਉਹ ਬਾਹਰ ਗਿਆ ਸੀ ਤੇ ਨੌਜਵਾਨਾਂ ਨੂੰ ਕੋਚਿੰਗ ਦਿੰਦਾ ਸੀ।

ਪਿੰਡ ਵਾਲਿਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਆਪਣੇ ਕੰਮ ਤੋਂ ਪਰਤਣ ਵੇਲੇ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਖ਼ਬਰ ਸੁਣ ਕੇ ਪਰਿਵਾਰ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।