ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ, ਅਣਪਛਾਤਿਆਂ ਸੁੱਤੇ ਪਏ ਨੂੰ ਮਾਰਿਆ

0
2424

ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੀਲਾ ਵਿਚ ਇਕ ਹੋਰ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦਾ ਨਾਂ ਮਨਜੋਤ ਸਿੰਘ ਹੈ, ਜਿਸ ਦੀ ਉਮਰ 31 ਸਾਲ ਹੈ। 5 ਸਾਲ ਪਹਿਲਾਂ ਉਹ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ।

2 ਦਿਨ ਪਹਿਲਾਂ ਉਹ ਰਾਤ ਨੂੰ ਕੰਮ ਤੋਂ ਵਾਪਿਸ ਆਇਆ ਅਤੇ ਘਰ ‘ਚ ਸੌਂ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਘਰ ਦੀ ਮਾਲਕਣ ਸਵੇਰੇ ਆਪਣੀ ਡਿਊਟੀ ਖਤਮ ਕਰਕੇ ਵਾਪਸ ਆਈ। ਉਸ ਨੇ ਹੀ ਮਨਜੋਤ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਘਰ ਅਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ