ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਦੀ ਮੌਤ ਮਗਰੋਂ ਦਾਦੀ ਨੇ ਪਾਲਿਆ ਸੀ

0
2087

ਬਰਨਾਲਾ/ਮਨੀਲਾ | ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਸੀ।

ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਰਨਾਲਾ ਤਕਰੀਬਨ 5 ਸਾਲ ਪਹਿਲਾਂ ਮਨੀਲਾ ਗਿਆ ਸੀ, ਜਿਥੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਰੋਜ਼ੀ-ਰੋਟੀ ਲਈ ਵਿਦੇਸ਼ ‘ਚ ਮਿਹਨਤ ਕਰਨ ਗਏ ਪੰਜਾਬੀਆਂ ‘ਤੇ ਜ਼ੁਲਮ ਵਧਦੇ ਜਾ ਰਹੇ ਹਨ।

ਦੱਸ ਦਈਏ ਕਿ ਕੁਲਵਿੰਦਰ ਦੇ ਪਿਤਾ ਦੀ ਕਾਫ਼ੀ ਸਮਾਂ ਪਹਿਲਾਂ ਹੀ ਮੌਤ ਹੋ ਚੱਕੀ ਹੈ। ਦਾਦੀ ਵੱਲੋਂ ਹੀ ਉਸ ਨੂੰ ਪਾਲਿਆ ਗਿਆ ਸੀ।