‘ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਉਣੇ ਹੋਏ ਸ਼ੁਰੂ, ਅਸੀਂ ਜੋ ਕਿਹਾ ਪੂਰਾ ਕੀਤਾ’ : MP ਰਾਘਵ ਚੱਢਾ

0
1035

ਚੰਡੀਗੜ੍ਹ । ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਟਵਿੱਟਰ ‘ਤੇ ਰਾਘਵ ਚੱਢਾ ਨੇ ਬਿਜਲੀ ਦੇ ਬਿੱਲਾਂ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ ਜਿਸ ਵਿਚ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ।

ਸਾਂਸਦ ਰਾਘਵ ਚੱਢਾ ਨੇ ਲਿਖਿਆ ਕਿ ਵੱਡੀ ਖਬਰ! ਪੰਜਾਬੀਆਂ ਨੂੰ ਇਸੇ ਮਹੀਨੇ ਤੋਂ ਜ਼ੀਰੋ ਬਿਜਲੀ ਬਿੱਲ ਮਿਲਣਾ ਸ਼ੁਰੂ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਜੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦਾ ਕੀਤਾ ਸੀ, ਉਸ ਨੂੰ 6 ਮਹੀਨੇ ਤੋਂ ਵੀ ਘੱਟ ਸਮੇਂ ਵਿਚ ਪੂਰਾ ਕਰ ਦਿੱਤਾ। ਜੋ ਕਿਹਾ ਉਹ ਕੀਤਾ।’

ਦੱਸ ਦੇਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਆਪਣੇ ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਸਰਕਾਰ ਨੇ ਇਸ ਨੂੰ 1 ਜੁਲਾਈ ਤੋਂ ਲਾਗੂ ਵੀ ਕਰ ਦਿੱਤਾ ਸੀ ਤੇ ਲੋਕਾਂ ਤੇ ਬਿਜਲੀ ਦੇ ਬਿੱਲ ਜ਼ੀਰੋ ਆਉਣੇ ਵੀ ਸ਼ੁਰੂ ਹੋ ਗਏ ਹਨ।