ਪੰਜਾਬੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਇਸ ਹਫਤੇ ਪੈ ਸਕਦੈ ਮੀਂਹ, ਪੜ੍ਹੋ ਤਰੀਕ

0
504

ਚੰਡੀਗੜ੍ਹ | ਪੰਜਾਬ-ਹਰਿਆਣਾ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿਚ 3 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ 15 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 16 ਅਤੇ 17 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਗਰਜ ਅਤੇ ਬਿਜਲੀ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 0.9 ਡਿਗਰੀ ਦਾ ਉਛਾਲ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.1 ਡਿਗਰੀ ਵੱਧ ਸੀ। ਸਮਰਾਲਾ ਵਿਚ 39.5, ਅੰਮ੍ਰਿਤਸਰ ਵਿਚ 37.6, ਲੁਧਿਆਣਾ ਵਿਚ 37.1, ਪਟਿਆਲਾ ਵਿਚ 38.3, ਬਰਨਾਲਾ ਵਿਚ 38.6, ਹੁਸ਼ਿਆਰਪੁਰ ਵਿਚ 38.1 ਅਤੇ ਬਠਿੰਡਾ ਵਿਚ 39 ਡਿਗਰੀ ਤਾਪਮਾਨ ਦਰਜ ਕੀਤਾ ਗਿਆ।