ਚੰਡੀਗੜ੍ਹ | ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਨੇ 16 ਮਈ ਤੋਂ ਤਿੰਨ ਦਿਨਾਂ ਤੱਕ ਰਾਜ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਪੰਜਾਬ ਭਰ ‘ਚ ਤੇਜ਼ ਗਰਜ ਅਤੇ ਬਿਜਲੀ ਚਮਕਣ ਦੇ ਨਾਲ ਧੂੜ ਭਰੀ ਹਨੇਰੀ ਜਾਰੀ ਰਹੇਗੀ।
ਮੌਸਮ ਵਿਭਾਗ ਅਨੁਸਾਰ 17 ਮਈ ਦੀ ਰਾਤ ਤੋਂ ਪੰਜਾਬ ਵਿਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਸ ਗੜਬੜੀ ਦੇ ਪ੍ਰਭਾਵ ਕਾਰਨ 17 ਮਈ ਨੂੰ ਸੂਬੇ ਦੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਕਹਿਰ ਦੀ ਗਰਮੀ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, ਇਸ ਦਿਨ ਪਵੇਗਾ ਭਾਰੀ ਮੀਂਹ
Related Post