ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

0
798

ਚੰਡੀਗੜ੍ਹ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਖਿਆ-‘ਮੈਂ ਕੁਝ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਇਸ ਲਈ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਘਰੋਂ ਕੰਮ ਕਰਨਾ ਜਾਰੀ ਰੱਖਾਂਗਾਂ। ਮੰਤਰੀ ਬੈਂਸ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਵੀ ਮੇਰੇ ਸੰਪਰਕ ਵਿਚ ਆਏ ਸਨ, ਉਹ ਵੀ ਟੈਸਟ ਜ਼ਰੂਰ ਕਰਵਾ ਲੈਣ।

ਜਿਕਰਯੋਗ ਹੈ ਕਿ ਦੁਨੀਆ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇਕ ਵਾਰ ਫਿਰ ਚਿੰਤਾ ਦਾ ਵਿਸ਼ਾ ਬਣਾਇਆ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 ਦੇ 20,279 ਨਵੇਂ ਮਾਮਲੇ ਸਾਹਮਣੇ ਆਏ ਹਨ। ਜੇਕਰ ਦੋ ਦਿਨ ਪਹਿਲਾਂ ਦੀ ਗੱਲ ਕਰੀਏ ਤਾਂ 21,880 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਅਨੁਸਾਰ, ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟੀ ਹੈ। ਹਾਲਾਂਕਿ ਇਹ ਅੰਕੜੇ ਲਗਾਤਾਰ ਵਧ ਰਹੇ ਹਨ