ਚੰਡੀਗੜ੍ਹ, 1 ਨਵੰਬਰ | ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਇਸ ਸਮੇਂ ਉਹ ਕੇਂਦਰ ਵਿਚ ਸੇਵਾ ਨਿਭਾਅ ਰਹੀ ਸੀ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਏ। ਉਨ੍ਹਾਂ ਨੇ ਖੁਦ ਸ਼ੁੱਕਰਵਾਰ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਮੈਂ ਕੱਲ ਹੀ ਆਪਣੇ ਸੂਬੇ ਪੰਜਾਬ ਅਤੇ ਭਾਰਤ ਸਰਕਾਰ ਵਿਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋਈ ਹਾਂ। ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ।

ਵਿਨੀ ਮਹਾਜਨ 1987 ਬੈਚ ਦੀ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ। ਕਰਨ ਅਵਤਾਰ ਸਿੰਘ ਨੂੰ ਹਟਾ ਕੇ 2020 ਵਿਚ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ। ਉਸ ਸਮੇਂ ਉਨ੍ਹਾਂ ਦੇ ਪਤੀ ਦਿਨਕਰ ਗੁਪਤਾ ਵੀ ਪੰਜਾਬ ਦੇ ਡੀਜੀਪੀ ਬਣ ਚੁੱਕੇ ਸਨ। ਉਹ 1987 ਬੈਚ ਦੇ ਆਈਪੀਐਸ ਵੀ ਹਨ। ਉਨ੍ਹਾਂ ਨੂੰ ਉਸ ਸਮੇਂ ਦੇਸ਼ ਦਾ ਸਭ ਤੋਂ ਤਾਕਤਵਰ ਜੋੜਾ ਕਿਹਾ ਜਾਂਦਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਅਤੇ ਇਸ ਅਹੁਦੇ ਦੀ ਜ਼ਿੰਮੇਵਾਰੀ 1990 ਬੈਚ ਦੇ ਆਈਏਐਸ ਅਨਿਰੁਧ ਤਿਵਾਰੀ ਨੂੰ ਦਿੱਤੀ ਗਈ। ਇਸ ਤੋਂ ਬਾਅਦ ਉਹ ਕੇਂਦਰ ਸਰਕਾਰ ‘ਚ ਚਲੀ ਗਈ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)