ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੱਲ ਤੋਂ ਫ੍ਰੀ, ਟੋਲ ਪਲਾਜ਼ਾ ਵਰਕਰਜ਼ ਐਸੋਸੀਏਸ਼ਨ ਦਾ ਐਲਾਨ

0
293

ਲੁਧਿਆਣਾ, 25 ਸਤੰਬਰ | ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ (ਸ਼ੁੱਕਰਵਾਰ) ਤੋਂ ਇੱਕ ਵਾਰ ਫਿਰ ਲੋਕਾਂ ਲਈ ਮੁਫ਼ਤ ਹੋ ਸਕਦਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕਈ ਮਹੀਨਿਆਂ ਤੋਂ ਕੰਪਨੀ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।