ਬ੍ਰੇਕਿੰਗ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ, ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ

0
444

ਲੁਧਿਆਣਾ, 27 ਸਤੰਬਰ | ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਉਪਰ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਕੁਝ ਸਮੇਂ ਲਈ ਬੰਦ ਕੀਤਾ ਸੀ ਟੋਲ ਪਲਾਜ਼ਾ ਪਰ ਹੁਣ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਜਿਸ ਤੋਂ ਬਾਅਦ ਮੁੜ ਤੋਂ ਟੋਲ ਪਲਾਜ਼ਾ ਸ਼ੁਰੂ ਹੋਇਆ। ਕੰਪਨੀ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ 15% ਵਾਧਾ ਕੀਤਾ।

ਦੱਸਣਯੋਗ ਹੈ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਸੀ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਕਿ 27 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਬੰਦ ਕੀਤਾ ਜਾਵੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਵਸੂਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਪਰ ਕੁਝ ਸਮੇਂ ਬਾਅਦ ਜਦੋਂ ਕੰਪਨੀ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਤਾਂ ਮੁਲਾਜ਼ਮਾਂ ਨੇ ਮੁੜ ਤੋਂ ਟੋਲ ਸ਼ੁਰੂ ਕਰ ਦਿੱਤਾ।