ਪੰਜਾਬ ਦਾ ਅੱਜ ਤੋਂ ਬਦਲੇਗਾ ਮੌਸਮ, 17 ਜ਼ਿਲਿਆਂ ‘ਚ ਮੌਸਮ ਵਿਭਾਗ ਵਲੋਂ ਮੀਂਹ ਦਾ ਅਲਰਟ

0
65

ਚੰਡੀਗੜ੍ਹ, 22 ਜਨਵਰੀ | ਪੰਜਾਬ ਦਾ ਮੌਸਮ ਅੱਜ ਤੋਂ ਬਦਲੇਗਾ। ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਸੂਬੇ ਵਿਚ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ (ਬੁੱਧਵਾਰ) 17 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.7 ਡਿਗਰੀ ਜ਼ਿਆਦਾ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿਚ 23.3 ਡਿਗਰੀ ਦਰਜ ਕੀਤਾ ਗਿਆ।

ਹਾਲਾਂਕਿ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿਚ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।

ਉਂਝ ਪੰਜਾਬ ਵਿਚ ਰਾਤਾਂ ਅਜੇ ਵੀ ਠੰਡੀਆਂ ਹਨ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ। ਕੱਲ ਦੇ ਮੁਕਾਬਲੇ ਔਸਤ ਘੱਟੋ-ਘੱਟ ਤਾਪਮਾਨ ਵਿਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਘੱਟ ਤਾਪਮਾਨ ਅਬੋਹਰ ਵਿਚ 6.2 ਡਿਗਰੀ ਦਰਜ ਕੀਤਾ ਗਿਆ ਹੈ।

ਸਾਰੇ ਜ਼ਿਲ੍ਹਿਆਂ ਦਾ ਰਾਤ ਦਾ ਤਾਪਮਾਨ 6 ਡਿਗਰੀ ਤੋਂ 10 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਹਰ ਪਾਸੇ ਤਾਪਮਾਨ ਡਿੱਗ ਗਿਆ ਹੈ। ਅੰਮ੍ਰਿਤਸਰ ‘ਚ 8.0 ਡਿਗਰੀ, ਲੁਧਿਆਣਾ ‘ਚ 10 ਡਿਗਰੀ, ਪਟਿਆਲਾ ‘ਚ 9.1 ਡਿਗਰੀ, ਮੋਹਾਲੀ ‘ਚ 10.8 ਡਿਗਰੀ ਅਤੇ ਬਠਿੰਡਾ ‘ਚ 6.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)